ਅਬੋਹਰ —ਬਹੁਤ ਵਾਰ ਦੇਖਣ-ਸੁਣਨ ਨੂੰ ਮਿਲਦਾ ਹੈ ਕਿ ਨਸ਼ੇ ‘ਚ ਅੰਨ੍ਹੇ ਵਿਅਕਤੀ ਲਈ ਰਿਸ਼ਤੇ ਕੋਈ ਮਾਇਨੇ ਨਹੀਂ ਰੱਖਦੇ। ਉਨ੍ਹਾਂ ਨੂੰ ਸਿਰਫ਼ ਨਸ਼ਾ ਚਾਹੀਦਾ ਹੈ, ਜੇਕਰ ਸਮੇਂ ਸਿਰ ਉਨ੍ਹਾਂ ਦੀ ਤੋੜ ਪੂਰੀ ਨਾ ਹੋਈ ਤਾਂ ਉਹ ਕਿਸੇ ਵੀ ਹੱਦ ਤੱਕ ਦਾ ਸਕਦੇ ਹਨ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਅਬੋਹਰ ਤੋਂ, ਜਿੱਥੇ ਨਸ਼ਾ ਕਰਨ ਤੋਂ ਰੋਕਣ ‘ਤੇ ਇਕ ਨੌਜਵਾਨ ਨੇ ਆਪਣੇ ਹੀ ਪਿਓ ‘ਤੇ ਰਾਡ ਨਾਲ ਹਮਲਾ ਕਰ ਦਿੱਤਾ
ਇਹ ਘਟਨਾ ਹੈ ਸਰਾਭਾ ਨਗਰ ਦੀ, ਜਿੱਥੋਂ ਦੇ ਇਕ ਵਿਅਕਤੀ ਨੂੰ ਉਸ ਦੇ ਹੀ ਪੁੱਤਰ ਨੇ ਰਾਡ ਨਾਲ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਇਲਾਜ ਅਧੀਨ ਸੁਖਪਾਲ ਪੁੱਤਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਪੁੱਤਰ ਹਨ ਅਤੇ ਉਸ ਦਾ ਇਕ ਪੁੱਤਰ ਪਿਛਲੇ ਛੇ ਮਹੀਨਿਆਂ ਤੋਂ ਨਸ਼ੇ ਦਾ ਆਦੀ ਹੈ। ਉਹ ਗੋਲੀਆਂ ਸਮੇਤ ਕਈ ਤਰ੍ਹਾਂ ਦੇ ਨਸ਼ਿਆਂ ਦਾ ਸੇਵਨ ਕਰਦਾ ਹੈ। ਉਸ ਨੂੰ ਕਈ ਵਾਰ ਸਮਝਾਇਆ ਗਿਆ, ਪਰ ਹਰ ਵਾਰ ਉਹ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਲੜਦਾ ਰਹਿੰਦਾ ਹੈ।
ਬੀਤੀ ਰਾਤ ਵੀ ਉਸ ਦਾ ਪੁੱਤਰ ਉਸ ਦੇ ਸਾਹਮਣੇ ਨਸ਼ੇ ਵਾਲੀਆਂ ਗੋਲੀਆਂ ਖਾ ਰਿਹਾ ਸੀ ਅਤੇ ਜਦੋਂ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਸ ਨੇ ਲੋਹੇ ਦੀ ਰਾਡ ਨਾਲ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਫਿਲਹਾਲ ਜ਼ਖ਼ਮੀ ਸੁਖਪਾਲ ਹਸਪਤਾਲ ‘ਚ ਇਲਾਜ ਅਧੀਨ ਹੈ।