ਰਾਏਪੁਰ : ਛੱਤੀਸਗੜ੍ਹ ਦੇ ਰਾਏਪੁਰ ਦੇ ਗੁੜਿਆਰੀ ਥਾਣਾ ਖੇਤਰ ਦੇ ਵਿਕਾਸ ਨਗਰ ਇਲਾਕੇ ਵਿਚ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਘਰੇਲੂ ਹਿੰਸਾ ਕਾਰਨ ਇੱਥੇ ਇਕ ਖੌਫਨਾਕ ਘਟਨਾ ਵਾਪਰੀ ਹੈ।
ਇਕ ਪਤੀ ਨੇ ਆਪਣੀ ਪਤਨੀ ਨੂੰ ਦੂਜੀ ਮੰਜ਼ਿਲ ਤੋਂ ਹੇਠਾਂ ਸੁੱਟ ਦਿੱਤਾ, ਕਿਉਂਕਿ ਉਸਨੇ ਉਸ ਨੂੰ ਖਾਣਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਪਤੀ ਦਾ ਦੋਸ਼ ਹੈ ਕਿ ਉਸ ਦੀ ਪਤਨੀ ਉਸ ਦੇ ਮੋਬਾਈਲ ਫੋਨ ਦੀ ਵਰਤੋਂ ਕਰਨ ਵਿਚ ਰੁੱਝੀ ਹੋਈ ਸੀ। ਪੀੜਤ ਔਰਤ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਮੁਲਜ਼ਮ ਪਤੀ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।