Become a member

Get the best offers and updates relating to Liberty Case News.

― Advertisement ―

spot_img
spot_img
HomeBreaking News31 ਦਸੰਬਰ ਤੱਕ ਲਾਗੂ ਰਹੇਗੀ ‘ਜਿਸ ਦਾ ਖੇਤ, ਉਸ ਦੀ ਰੇਤ’ ਯੋਜਨਾ...

31 ਦਸੰਬਰ ਤੱਕ ਲਾਗੂ ਰਹੇਗੀ ‘ਜਿਸ ਦਾ ਖੇਤ, ਉਸ ਦੀ ਰੇਤ’ ਯੋਜਨਾ : DC ਦਲਵਿੰਦਰਜੀਤ ਸਿੰਘ

 

ਗੁਰਦਾਸਪੁਰ -ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ ਬਹੁਤ ਸਾਰੇ ਕਿਸਾਨਾਂ ਦੀ ਖੇਤੀਬਾੜੀ ਜ਼ਮੀਨ ‘ਤੇ ਸਿਲਟ, ਰੇਤ ਅਤੇ ਹੋਰ ਦਰਿਆਈ ਪਦਾਰਥ ਜਮ੍ਹਾ ਹੋ ਗਏ ਹਨ, ਜਿਸ ਕਾਰਨ ਉਨ੍ਹਾਂ ਦੀ ਅਗਲੀ ਫ਼ਸਲ ਦੀ ਬਿਜਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ‘ਤੇ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿਤ ਵਿਚ ‘ਜਿਸ ਦਾ ਖੇਤ, ਉਸ ਦੀ ਰੇਤ’ ਨਾਮਕ ਇਕ ਵਿਸ਼ੇਸ਼ ਸਮਾਂਬੱਧ ਯੋਜਨਾ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਕਿਸਾਨਾਂ ਨੂੰ ਆਪਣੇ ਖੇਤਾਂ ਵਿਚੋਂ ਰੇਤ, ਸਿਲਟ ਜਾਂ ਹੋਰ ਦਰਿਆਈ ਸਮੱਗਰੀ ਹਟਾਉਣ ਦੀ ਆਗਿਆ ਦਿੱਤੀ ਗਈ ਹੈ।

ਇਸ ਸਬੰਧੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਜਿਸ ਦਾ ਖੇਤ, ਉਸ ਦੀ ਰੇਤ’ ਦੀ ਇਹ ਸਹੂਲਤ 31 ਦਸੰਬਰ 2025 ਤੱਕ ਇਕ ਵਾਰ ਲਈ ਉਪਲਬਧ ਹੋਵੇਗੀ ਅਤੇ ਇਸ ਲਈ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦਾ ਪਰਮਿਟ ਜਾਂ ਵਿਭਾਗੀ ਇਜਾਜ਼ਤ (ਐਨ.ਓ.ਸੀ) ਲੈਣ ਦੀ ਲੋੜ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਵਿਵਸਥਾ ਪੰਜਾਬ ਮਾਈਨਰ ਮਿਨਰਲ ਰੂਲਜ਼, 2013 ਦੇ ਨਿਯਮ 90 ਅਧੀਨ ਲਾਗੂ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਯੋਜਨਾ ਬਾਰੇ ਜਾਣਕਾਰੀ ਸਾਰੇ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਤੱਕ ਵਿਆਪਕ ਪੱਧਰ ‘ਤੇ ਪਹੁੰਚਾਈ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਖੇਤਾਂ ਵਿਚੋਂ ਰੇਤ ਜਾਂ ਗਾਰ ਕੱਢਣ ਦੀ ਇਸ ਗਤੀਵਿਧੀ ਨੂੰ ‘ਮਾਈਨਿੰਗ’ ਨਹੀਂ ਮੰਨਿਆ ਜਾਵੇਗਾ।