ਨੈਸ਼ਨਲ ਡੈਸਕ : ਦੀਵਾਲੀ ਭਾਰਤ ਦੇ ਸਭ ਤੋਂ ਮਹੱਤਵਪੂਰਨ ਤਿਉਹਾਰਾਂ ‘ਚ ਸ਼ਾਮਲ ਹੈ। ਵਿਦੇਸ਼ਾਂ ‘ਚ ਵਸੇ ਭਾਰਤੀ ਵੀ ਇਸ ਨੂੰ ਬੜੀ ਧੂਮ-ਧਾਮ ਨਾਲ ਮਨਾਉਂਦੇ ਹਨ। ਇਸ ਨੂੰ ਰੌਸ਼ਨੀ ਦਾ ਤਿਉਹਾਰ ਮੰਨਿਆ ਜਾਂਦਾ ਹੈ। ਦੀਵਾਲੀ ਦੇ ਖ਼ਾਸ ਮੌਕੇ ‘ਤੇ ਸਕੂਲਾਂ, ਕਾਲਜਾਂ, ਹੋਰ ਵਿਦਿਅਕ ਅਦਾਰਿਆਂ ਅਤੇ ਦਫ਼ਤਰਾਂ ‘ਚ ਛੁੱਟੀ ਹੁੰਦੀ ਹੈ। ਯੂਪੀ, ਬਿਹਾਰ, ਦਿੱਲੀ ਸਮੇਤ ਕਈ ਰਾਜਾਂ ‘ਚ ਦੀਵਾਲੀ ਮੌਕੇ 4-5 ਦਿਨਾਂ ਦੀ ਛੁੱਟੀ ਹੁੰਦੀ ਹੈ ਪਰ ਭਾਰਤ ‘ਚ ਕੁਝ ਰਾਜ ਅਜਿਹੇ ਹਨ, ਜਿੱਥੇ ਸਕੂਲਾਂ ‘ਚ ਮਾਮੂਲੀ ਛੁੱਟੀ ਹੈ।
ਤਿਉਹਾਰ ਦੀਆਂ ਤਰੀਕਾਂ ਨੂੰ ਲੈ ਕੇ ਚੱਲ ਰਿਹਾ ਭੰਬਲਭੂਸਾ ਹੁਣ ਖ਼ਤਮ ਹੋ ਗਿਆ ਹੈ। ਦੀਵਾਲੀ ਦਾ ਤਿਉਹਾਰ 31 ਅਕਤੂਬਰ 2024 (ਵੀਰਵਾਰ) ਨੂੰ ਮਨਾਇਆ ਜਾਵੇਗਾ। ਇਸ ਦੇ ਨਾਲ ਹੀ ਕੁਝ ਲੋਕ ਅਜੇ ਵੀ 1 ਨਵੰਬਰ (ਸ਼ੁੱਕਰਵਾਰ) ਨੂੰ ਤਿਉਹਾਰ ਮਨਾਉਣ ‘ਤੇ ਜ਼ੋਰ ਦੇ ਰਹੇ ਹਨ। ਭਾਰਤ ਤੋਂ ਇਲਾਵਾ ਕਈ ਹੋਰ ਦੇਸ਼ ਵੀ ਦੀਵਾਲੀ ‘ਤੇ ਛੁੱਟੀ ਦਾ ਐਲਾਨ ਕਰਦੇ ਹਨ। ਸਕੂਲ ਛੁੱਟੀਆਂ ਦੇ ਕੈਲੰਡਰ ‘ਚ ਵੀ