ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ 1 ਜੂਨ ਨੂੰ ਵੋਟਿੰਗ ਹੋਣੀ ਹੈ। ਇਸੇ ਦੇ ਮੱਦੇਨਜ਼ਰ ਪੰਜਾਬ ਚੋਣ ਕਮਿਸ਼ਨ ਨੇ ਨਿਰਦੇਸ਼ ਜਾਰੀ ਕਰਦਿਆਂ 1 ਜੂਨ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਅਦਾਰਿਆਂ, ਬੈਂਕਾਂ, ਫੈਕਟਰੀਆਂ ਅਤੇ ਦੁਕਾਨਾਂ ਵਿੱਚ ਛੁੱਟੀ ਰਹੇਗੀ ਤਾਂ ਜੋ ਸਾਰੇ ਤਰ੍ਹਾਂ ਦੇ ਲੋਕ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।
ਇਸ ਤੋਂ ਇਲਾਵਾ ਪੰਜਾਬ ਚੋਣ ਕਮਿਸ਼ਨ ਨੇ 30 ਮਈ ਤੋਂ ਲੈ ਕੇ 1 ਜੂਨ (ਵੋਟ ਵਾਲੇ ਦਿਨ) ਤੱਕ ਸ਼ਰਾਬ ਦੇ ਠੇਕੇ ਬੰਦ ਰੱਖਣ ਲਈ ਕਿਹਾ ਹੈ। ਚੋਣ ਕਮਿਸ਼ਨ ਮੁਤਾਬਕ ਇਹ ਹੁਕਮ 30 ਮਈ ਸ਼ਾਮ 6 ਵਜੇ ਤੋਂ ਲੈ ਕੇ 1 ਜੂਨ ਸ਼ਾਮ 6 ਵਜੇ ਤੱਕ ਲਾਗੂ ਰਹੇਗਾ। ਇਸ ਦੇ ਨਾਲ ਹੀ 4 ਜੂਨ (ਵੋਟਾਂ ਦੀ ਗਿਣਤੀ) ਨੂੰ ਵੀ ਠੇਕੇ ਬੰਦ ਰਹਿਣਗੇ। ਚੋਣ ਕਮਿਸ਼ਨ ਵੱਲੋਂ ਰੈਸਟੋਰੈਂਟਾਂ ਅਤੇ ਪੱਬਾਂ ਨੂੰ ਵੀ ਇਸ ਸੰਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਹਦਾਇਤਾਂ ਮੁਤਾਬਕ ਰੈਸਟੋਰੈਂਟ, ਕਲੱਬ, ਸੀਐੱਸਡੀ ਕੰਟੀਨਾਂ, ਦੁਕਾਨਾਂ ਜਾਂ ਹੋਰ ਜਨਤਕ ਥਾਵਾਂ ‘ਤੇ ਨਾ ਤਾਂ ਸ਼ਰਾਬ ਸਟਾਕ ਕੀਤੀ ਜਾਵੇਗੀ ਅਤੇ ਨਾ ਹੀ ਵੇਚੀ ਕੀਤੀ ਜਾਵੇਗੀ। ਚੋਣ ਕਮਿਸ਼ਨ ਦੇ ਇਨ੍ਹਾਂ ਹੁਕਮਾਂ ਨੂੰ ਬਿਨਾਂ ਲਾਇਸੈਂਸ ਵਾਲੀਆਂ ਥਾਵਾਂ ‘ਤੇ ਵੀ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।