Become a member

Get the best offers and updates relating to Liberty Case News.

― Advertisement ―

spot_img
spot_img
HomeBig Newsਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ

ਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ

ਨਵੀਂ ਦਿੱਲੀ- ਅੱਜ ਤੋਂ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋ ਰਿਹਾ ਹੈ, ਜੋ ਕਿ 19 ਦਸੰਬਰ ਤੱਕ ਜਾਰੀ ਰਹੇਗਾ। ਇਸ ਸੈਸ਼ਨ ‘ਚ ਐੱਸ.ਆਈ.ਆਰ., ਦਿੱਲੀ ਪ੍ਰਦੂਸ਼ਣ ਤੇ ਵਿਦੇਸ਼, ਕਿਸਾਨ ਨੀਤੀ ਤੇ ਮਹਿੰਗਾਈ ਸਣੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਸੈਸ਼ਨ ਤੋਂ ਇਕ ਦਿਨ ਪਹਿਲਾਂ ਹੋਈ ਆਲ ਪਾਰਟੀ ਮੀਟਿੰਗ ’ਚ ਵਿਰੋਧੀ ਪਾਰਟੀਆਂ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ (ਐੱਸ.ਆਈ.ਆਰ.) ’ਤੇ ਚਰਚਾ ਦੀ ਮੰਗ ਉਠਾਈ ਅਤੇ ਇਸ ਗੱਲ ਦਾ ਸੰਕੇਤ ਦਿੱਤਾ ਕਿ ਜੇ ਸਰਕਾਰ ਉਨ੍ਹਾਂ ਦੀ ਮੰਗ ’ਤੇ ਸਹਿਮਤ ਨਹੀਂ ਹੋਈ ਤਾਂ ਦੋਵਾਂ ਸਦਨਾਂ ’ਚ ਡੈੱਡਲਾਕ ਦੀ ਸਥਿਤੀ ਬਣ ਸਕਦੀ ਹੈ। ਹਾਲਾਂਕਿ, ਸਰਕਾਰ ਨੇ ਕਿਹਾ ਕਿ ਸੰਸਦ ਦੀ ਕਾਰਵਾਈ ਚੰਗੀ ਤਰ੍ਹਾਂ ਚੱਲਣੀ ਚਾਹੀਦੀ ਹੈ ਅਤੇ ਉਹ ਡੈੱਡਲਾਕ ਦੀ ਸਥਿਤੀ ਨੂੰ ਟਾਲਣ ਲਈ ਵਿਰੋਧੀ ਪਾਰਟੀਆਂ ਨਾਲ ਗੱਲਬਾਤ ਜਾਰੀ ਰੱਖੇਗੀ।

 

ਸਰਬ ਪਾਰਟੀ ਬੈਠਕ ਤੋਂ ਬਾਅਦ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਮਜ਼ਾਕੀਆ ਅੰਦਾਜ਼ ’ਚ ਇਹ ਵੀ ਕਿਹਾ ਕਿ ਇਹ ਸਰਦ ਰੁੱਤ ਸੈਸ਼ਨ ਹੈ ਅਤੇ ਇਸ ’ਚ ਸਾਰਿਆਂ ਨੂੰ ‘ਠੰਢੇ ਦਿਮਾਗ’ ਨਾਲ ਕੰਮ ਕਰਨਾ ਚਾਹੀਦਾ ਹੈ। ਕਾਂਗਰਸ, ਸਮਾਜਵਾਦੀ ਪਾਰਟੀ, ਤ੍ਰਿਣਮੂਲ ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਨੇ ਸਰਬ ਪਾਰਟੀ ਬੈਠਕ ’ਚ ਐੱਸ. ਆਈ. ਆਰ. ਦੇ ਨਾਲ ਹੀ ਦਿੱਲੀ ਧਮਾਕੇ ਦੇ ਪਿਛੋਕੜ ’ਚ ਰਾਸ਼ਟਰੀ ਸੁਰੱਖਿਆ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉਠਾਇਆ। ਇਸ ਦੇ ਨਾਲ ਹੀ, ਉਨ੍ਹਾਂ ਨੇ ਹਵਾ ਪ੍ਰਦੂਸ਼ਣ, ਵਿਦੇਸ਼ ਨੀਤੀ, ਕਿਸਾਨਾਂ ਦੀ ਸਥਿਤੀ, ਮਹਿੰਗਾਈ, ਬੇਰੋਜ਼ਗਾਰੀ ਅਤੇ ਕੁਝ ਹੋਰ ਵਿਸ਼ਿਆਂ ’ਤੇ ਸੈਸ਼ਨ ਦੌਰਾਨ ਚਰਚਾ ਕਰਾਉਣ ਦੀ ਅਪੀਲ ਕੀਤੀ।

 

ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਇਕ ਦਿਨ ਪਹਿਲਾਂ ਸੱਦੀ ਗਈ ਸਰਬ ਪਾਰਟੀ ਬੈਠਕ ਸਿਰਫ਼ ਇਕ ਰਸਮ ਸੀ। ਸਰਬ ਪਾਰਟੀ ਬੈਠਕ ਤੋਂ ਬਾਅਦ ਲੋਕ ਸਭਾ ’ਚ ਕਾਂਗਰਸ ਦੇ ਉਪ-ਨੇਤਾ ਗੌਰਵ ਗੋਗੋਈ ਨੇ ਪੱਤਰਕਾਰਾਂ ਨੂੰ ਕਿਹਾ, ‘‘ਅਜਿਹਾ ਲੱਗਦਾ ਹੈ ਕਿ ਭਾਜਪਾ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਾਲੀ ਸਰਕਾਰ ਲੋਕਤੰਤਰ, ਸੰਸਦੀ ਪ੍ਰੰਪਰਾ ਅਤੇ ਮਰਿਆਦਾ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।’’