Sunday, April 20, 2025

Become a member

Get the best offers and updates relating to Liberty Case News.

― Advertisement ―

spot_img
spot_img
HomeUncategorized10 ਗ੍ਰਾਮ ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ

10 ਗ੍ਰਾਮ ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ

 

 

ਫਿਰੋਜ਼ਪੁਰ  : ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਂਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਏ. ਐੱਸ. ਆਈ. ਲਖਵਿੰਦਰ ਸਿੰਘ ਦੀ ਅਗਵਾਈ ਹੇਠ ਇੱਕ ਔਰਤ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਹਰਿੰਦਰ ਸਿੰਘ ਚਮੇਲੀ ਨੇ ਦੱਸਿਆ ਕਿ ਜਦੋਂ ਏ. ਐੱਸ. ਆਈ. ਲਖਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਕਰਦੇ ਹੋਏ ਕੱਚਾ ਜੀਰਾ ਰੋਡ ’ਤੇ ਦਾਣਾ ਮੰਡੀ ਨੇੜੇ ਪਹੁੰਚੀ ਤਾਂ ਪੁਲਸ ਪਾਰਟੀ ਨੂੰ ਸਾਹਮਣੇ ਇੱਕ ਸ਼ੱਕੀ ਔਰਤ ਤੁਰੀ ਆਉਂਦੀ ਦਿਖਾਈ ਦਿੱਤੀ।

ਉਹ ਪੁਲਸ ਨੂੰ ਦੇਖ ਕੇ ਘਬਰਾ ਗਈ ਅਤੇ ਉੱਥੋਂ ਭੱਜਣ ਲੱਗੀ, ਜਿਸ ਨੂੰ ਸ਼ੱਕ ਦੇ ਅਧਾਰ ’ਤੇ ਪੁਲਸ ਪਾਰਟੀ ਨੇ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸਨੇ ਆਪਣਾ ਨਾਂ ਸੋਮਾ ਉਰਫ਼ ਗਬਰੀ ਫਿਰੋਜ਼ਪੁਰ ਸ਼ਹਿਰ ਦੱਸਿਆ। ਉਸ ਦੇ ਕੋਲੋਂ ਤਲਾਸ਼ੀ ਲੈਣ ’ਤੇ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਕੀਤੀ ਗਈ ਔਰਤ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।