Saturday, December 28, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਐਂਮਰਜੰਸੀ ਜਾਂ ਕਿਸੇ ਵੀ ਸਹਾਇਤਾ ਲਈ 181 ’ਤੇ ਫ਼ੌਨ ਕਰ ਸਕਦੀਆਂ ਹਨ...

ਐਂਮਰਜੰਸੀ ਜਾਂ ਕਿਸੇ ਵੀ ਸਹਾਇਤਾ ਲਈ 181 ’ਤੇ ਫ਼ੌਨ ਕਰ ਸਕਦੀਆਂ ਹਨ ਮਹਿਲਾਵਾਂ, ਪੰਜਾਬ ਸਰਕਾਰ ਦਾ ਔਰਤਾਂ ਲਈ ਅਹਿਮ ਐਲਾਨ

 

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲਗਾਤਾਰ ਲੋਕ ਭਲਾਈ ਦੇ ਕੰਮ ਕਰ ਰਹੀ ਹੈ। ਇਸੇ ਤਰ੍ਹਾਂ ਸੂਬੇ ਦੀ ਸਰਕਾਰ ਔਰਤਾਂ ਦੀ ਸੁਰੱਖਿਆ ਲਈ ਵੀ ਵਚਨਬੱਧ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸਹਾਇਤਾ ਲਈ ਮਹਿਲਾ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਤੁਰੰਤ ਅਤੇ ਐਂਮਰਜੰਸੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਸਮਾਜਿਕ ਸਿੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਦਿੱਤੀ ਗਈ।

ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕੋਈ ਵੀ ਜ਼ਰੂਰਤਮੰਦ ਔਰਤ ਜਿਸ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਹਿੰਸਾ ਜਾ ਧੱਕਾ ਹੋ ਰਿਹਾ ਹੋਵੇ, ਉਹ ਮਹਿਲਾ ਹੈਲਪਲਾਈਨ ਨੰਬਰ 181 ‘ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ। ਇਸ ਯੋਜਨਾ ਦਾ ਮੁੱਖ ਟੀਚਾ ਮਹਿਲਾ ਵਰਗ ਦੀ ਹਰ ਤਰ੍ਹਾਂ ਨਾਲ ਸੁਰੱਖਿਆ ਕਰਨਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਲਗਭਗ 150 ਜ਼ਰੂਰਤਮੰਦ ਔਰਤਾਂ ਵਲੋਂ ਹਰ ਰੋਜ਼ ਫੋਨ ਕੀਤੇ ਜਾ ਰਹੇ ਹਨ। ਜਿੰਨ੍ਹਾਂ ਲਈ ਤੁਰੰਤ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਲੋੜਵੰਦ ਔਰਤਾਂ ਜਾਂ ਲੜਕੀਆਂ ਫੌਰੀ ਤੌਰ ‘ਤੇ ਸਹਾਇਤਾ ਲੈਣ ਲਈ ਮਹਿਲਾ ਹੈਲਪਲਾਈਨ ਨੰਬਰ 181 ‘ਤੇ ਸੰਪਰਕ ਕਰ ਸਕਦੀ ਹੈ।