Sunday, December 29, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਖਣਨ ਅਤੇ ਭੂ-ਵਿਗਿਆਨ ਵੱਲੋਂ ਵਰਕਸ਼ਾਪ ਦਾ ਆਯੋਜਨ, ਕੈਬਨਿਟ ਮੰਤਰੀ ਨੇ ਕੀਮਤੀ ਖਣਿਜਾਂ...

ਖਣਨ ਅਤੇ ਭੂ-ਵਿਗਿਆਨ ਵੱਲੋਂ ਵਰਕਸ਼ਾਪ ਦਾ ਆਯੋਜਨ, ਕੈਬਨਿਟ ਮੰਤਰੀ ਨੇ ਕੀਮਤੀ ਖਣਿਜਾਂ ‘ਤੇ ਧਿਆਨ ਕੇਂਦਰਿਤ ਕਰਨ ਲਈ ਦਿੱਤਾ ਸੱਦਾ

 

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਖਣਨ ਤੇ ਭੂ-ਵਿਗਿਆਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸਰਕਾਰੀ ਤੇ ਪ੍ਰਾਈਵੇਟ ਕੰਪਨੀਆਂ ਨੂੰ ਸੱਦਾ ਦਿੱਤਾ ਤਾਂ ਕਿ ਸੂਬੇ ਵਿੱਚ ਰੇਤ, ਬਜਰੀ ਤੇ ਗਟਕਾ ਆਦਿ ਖਣਿਜਾਂ ਤੋਂ ਹਟ ਕੇ ਹੋਰਨਾਂ ਕੀਮਤੀ ਖਣਿਜ ਪਦਾਰਥਾਂ ਦੀ ਖੋਜ ਵੱਲ ਵੀ ਉਚੇਚਾ ਧਿਆਨ ਦਿੱਤਾ ਜਾ ਸਕੇ।

ਦਰਅਸਲ ਖਣਨ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਨੈਸ਼ਨਲ ਮਿਨਰਲ ਐਕਸਪਲੋਰੇਸ਼ਨ ਟਰੱਸਟ ਦੇ ਸਹਿਯੋਗ ਨਾਲ “ਖਣਿਜਾਂ ਦੀ ਖੋਜ” ਵਿਸ਼ੇ ‘ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿੱਥੇ ਕੈਬਨਿਟ ਮੰਤਰੀ ਨੇ ਹਾਲ ਹੀ ਵਿੱਚ ਕੀਤੀਆਂ ਖੋਜਾਂ ਬਾਰੇ ਜਾਣਕਾਰੀ ਦਿੱਤੀ। ਨਾਲ ਹੀ ਉਨ੍ਹਾਂ ਇਸ ਖੇਤਰ ਵਿੱਚ ਹੋਰ ਖਣਿਜਾਂ ਦੀ ਪ੍ਰਾਪਤੀ ਸਬੰਧੀ ਸੰਭਾਵਨਾ ‘ਤੇ ਵੀ ਜ਼ੋਰ ਦਿੱਤਾ।

ਪੰਜਾਬ ਦੇ ਭੂ-ਵਿਗਿਆਨੀਆਂ ਵੱਲੋਂ ਜੁਲਾਈ 2022 ਵਿੱਚ ਸੌਂਪੀ ਗਈ ਰਿਪੋਰਟ ਦਾ ਹਵਾਲਾ ਦਿੰਦਿਆਂ ਕੈਬਨਿਟ ਮੰਤਰੀ ਨੇ ਆਖਿਆ ਕਿ ਵਿਗਿਆਨੀਆਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕਬਰਵਾਲਾ ’ਚ 6 ਮਿਲੀਅਨ ਟਨ ਪੋਟਾਸ਼ੀਅਮ ਦੀ ਖੋਜ ਕੀਤੀ ਗਈ ਹੈ। ਪੋਟਾਸ਼ੀਅਮ ਦੀ ਜ਼ਿਆਦਾਤਰ ਵਰਤੋਂ ਖਾਦਾਂ ਲਈ ਹੁੰਦੀ ਹੈ ਅਤੇ ਦੇਸ਼ ਵਿੱਚ 99 ਫ਼ੀਸਦੀ ਪੋਟਾਸ਼ ਦੀ ਦਰਾਮਦਗੀ ਹੁੰਦੀ ਹੈ। ਇਸ ਖੇਤਰ ਵਿੱਚ ਹੋਈਆਂ ਖੋਜਾਂ ਮੁਤਾਬਕ ਪੰਜਾਬ ਦੇਸ਼ ਦਾ ਚੌਥਾ ਅਜਿਹਾ ਸੂਬਾ ਹੈ, ਜਿੱਥੇ ਪੋਟਾਸ਼ੀਅਮ ਮਿਲਿਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਿਰਫ਼ ਰੇਤ ਅਤੇ ਬਜਰੀ ਦੀ ਲੋਕਾਂ ਨੂੰ ਕਿਫ਼ਾਇਤੀ ਸਪਲਾਈ ਵੱਲ ਹੀ ਧਿਆਨ ਨਹੀਂ ਦੇ ਰਹੀ, ਸਗੋਂ ਇਸ ਖੇਤਰ ਵਿੱਚ ਨਵੀਆਂ ਖੋਜਾਂ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਅੱਗੇ ਵੱਧਣ ਲਈ ਅਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਵੀ ਖੋਜ ਕਾਰਜ ਕਰਵਾਉਣ ਲਈ ਇਹ ਸਮਾਗਮ ਉਲੀਕਿਆ ਗਿਆ ਹੈ।