ਜਲੰਧਰ- ਜਲੰਧਰ ਦੇ ਕਿਸ਼ਨਪੁਰਾ ਚੌਕ ਤੋਂ ਦੋਆਬਾ ਚੌਕ ਵੱਲ ਜਾਂਦੀ ਸੜਕ ’ਤੇ ਇੱਕ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਸਕੂਟੀ ਦਾ ਸੰਤੁਲਨ ਵਿਗੜਣ ਕਾਰਨ ਵਾਪਰਿਆ। ਮ੍ਰਿਤਕ ਦੀ ਪਛਾਣ ਪ੍ਰਦੀਪ ਸਿੰਘ ਪੁੱਤਰ ਸਤਨਾਮ ਸਿੰਘ ਨਿਵਾਸੀ ਦਿਲਬਾਗ ਨਗਰ ਵਜੋਂ ਹੋਈ ਹੈ ਜੋ ਕਿ ਦੁਬਈ ਤੋਂ ਵਾਪਸ ਮੁੜਿਆ ਸੀ।ਐੱਸ. ਆਈ. ਸੰਜੇ ਕੁਮਾਰ ਨੇ ਦੱਸਿਆ ਕਿ ਪ੍ਰਦੀਪ ਸਿੰਘ ਕਿਸੇ ਕੰਮ ਐਕਟਿਵਾ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਿਉਂ ਹੀ ਉਹ ਕਮਲ ਹਸਪਤਾਲ ਨੇੜੇ ਪੁੱਜਾ ਤਾਂ ਐਕਟਿਵਾ ਦੀ ਸਪੀਡ ਤੇਜ਼ ਹੋਣ ਕਾਰਨ ਉਸਦਾ ਸੰਤੁਲਨ ਵਿਗੜ ਗਿਆ ਅਤੇ ਉਹ ਐਕਟਿਵਾ ਸਮੇਤ ਘਿਸੜਦਾ ਚਲਾ ਗਿਆ। ਸਿਰ ’ਤੇ ਸੱਟ ਲੱਗਣ ਨਾਲ ਪ੍ਰਦੀਪ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।ਰਾ