Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ...

ਮਹਿਤਪੁਰ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ ਲਾਸ਼, ਹਫ਼ਤੇ ‘ਚ ਤੀਜੀ ਮੌਤ

 

ਜਲੰਧਰ – ਜਲੰਧਰ ਦੇ ਮਹਿਤਪੁਰ ਇਲਾਕੇ ‘ਚ ਇਕ 23 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਿੰਡ ਖੁਰਮਪੁਰ ਦੇ ਰਹਿਣ ਵਾਲੇ ਅਨਮੋਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅਨਮੋਲ ਦੀ ਲਾਸ਼ ਮਹਿਤਪੁਰ ਪੁਲਸ ਸਟੇਸ਼ਨ ਤੋਂ ਕਰੀਬ ਅੱਧਾ ਕਿਲੋਮੀਟਰ ਦੂਰ ਬੱਸ ਸਟੈਂਡ ਨੇੜਿਓਂ ਬਰਾਮਦ ਕੀਤੀ ਗਈ ਹੈ।

 

ਮੁੱਢਲੀ ਜਾਂਚ ਅਤੇ ਮੌਕੇ ਦੇ ਹਾਲਾਤ ਨੂੰ ਵੇਖਦੇ ਹੋਏ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਡਰੱਗ ਓਵਰਡੋਜ਼ ਕਾਰਨ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਲਾਸ਼ ਕੋਲੋਂ ਇਕ ਸਰਿੰਜ ਅਤੇ ਬੋਤਲ ਵੀ ਮਿਲੀ ਹੈ, ਹਾਲਾਂਕਿ ਪੁਲਸ ਨੇ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਉਥੇ ਹੀ ਮ੍ਰਿਤਕ ਨੌਜਵਾਨ ਦੀ ਮਾਂ ਦੀ ਰੋਣ ਵਾਲੀ ਇਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਇਕ ਹਫ਼ਤੇ ‘ਚ ਤੀਜੀ ਘਟਨਾ

ਇਸ ਇਲਾਕੇ ‘ਚ ਇਕ ਹਫ਼ਤੇ ਦੇ ਅੰਦਰ ਇਹ ਤੀਜੀ ਸ਼ੱਕੀ ਮੌਤ ਹੈ। ਇਸ ਤੋਂ ਪਹਿਲਾਂ 7 ਮਾਰਚ ਪਿੰਡ ਉਧੋਵਾਲ ਦੇ ਇਕ ਕਬੱਡੀ ਖਿਡਾਰੀ ਵੰਸ਼ ਦੀ ਲਾਸ਼ ਬਾਲੋਕੀ ਖੇੜਾ ਰੋਡ ਤੋਂ ਮਿਲੀ ਸੀ। ਉਸ ਦੀ ਮੌਤ ਦਾ ਕਾਰਨ ਵੀ ਨਸ਼ੇ ਦੀ ਓਵਰਡੋਜ਼ ਸੀ। 6 ਮਾਰਚ ਨੂੰ ਪਿੰਡ ਬੂਟੇ ਦੀਆਂ ਛੰਨਾਂ ਦੇ ਸਰਪੰਚ ਮਹਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਸਰਪੰਚ ਨੇ ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਚੁੱਕੀ ਸੀ, ਜਿਸ ਤੋਂ ਬਾਅਦ ਉਨ੍ਹਾਂ ‘ਤੇ ਹਮਲਾ ਕੀਤਾ ਗਿਆ ਸੀ।