ਭਵਾਨੀਗੜ੍ਹ (ਕਾਂਸਲ) : ਸਥਾਨਕ ਸ਼ਹਿਰ ਤੋਂ ਸੰਗਰੂਰ ਨੂੰ ਜਾਂਦੇ ਨੈਸ਼ਨਲ ਹਾਈਵੇ ‘ਤੇ ਬੀਤੀ ਰਾਤ ਦਰਦਨਾਕ ਹਾਦਸਾ ਵਾਪਰਿਆ। ਇੱਥੇ ਫੱਗੂਵਾਲਾ ਕੈਂਚੀਆਂ ਵਿਖੇ ਬਣੇ ਫਲਾਈਓਵਰ ‘ਤੇ ਦੇਰ ਰਾਤ ਇਕ ਕਾਰ ਦੇ ਬੇਕਾਬੂ ਹੋ ਕੇ ਪਲਟ ਜਾਣ ਕਾਰਨ ਕਾਰ ਸਵਾਰ 2 ਨੌਜਵਾਨਾਂ ’ਚੋਂ ਇਕ ਦੀ ਮੌਤ ਹੋ ਗਈ, ਜਦੋਂ ਕਿ ਇਕ ਨੌਜਵਾਨ ਗੰਭੀਰ ਰੂਪ ’ਚ ਜਖ਼ਮੀ ਹੋ ਗਿਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਪੁਲਸ ਦੇ ਅਧਿਕਾਰੀ ਸਹਾਇਕ ਸਬ ਇੰਸਪੈਕਟਰ ਜਸਵਿੰਦਰ ਸਿੰਘ ਅਤੇ ਕਾਂਸਟੇਬਲ ਬਲਵਿੰਦਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਸੰਗਰੂਰ ਸਾਈਡ ਨੂੰ ਜਾ ਰਹੀ ਇਕ ਕਾਰ ’ਚ 2 ਨੌਜਵਾਨ ਸਵਾਰ ਸਨ। ਜਦੋਂ ਕਾਰ ਸਥਾਨਕ ਸ਼ਹਿਰ ਤੋਂ ਅੱਗੇ ਫੱਗੂਵਾਲਾ ਕੈਂਚੀਆਂ ’ਚ ਪਹੁੰਚੀ ਤਾਂ ਇੱਥੇ ਨੈਸ਼ਨਲ ਹਾਈਵੇ ਨੰਬਰ-7 ਦੇ ਫਲਾਈਓਵਰ ਉੱਪਰ ਅਚਾਨਕ ਬੇਕਾਬੂ ਹੋ ਕੇ ਪਲਟ ਗਈ।