Friday, December 27, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਜਲੰਧਰ ਦੇ ਸਕੂਲ ਦਾ ਮੁੱਖ ਅਧਿਆਪਕ ਤੇ ਕਲਰਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

ਜਲੰਧਰ ਦੇ ਸਕੂਲ ਦਾ ਮੁੱਖ ਅਧਿਆਪਕ ਤੇ ਕਲਰਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

 

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਵਿਚ ਹੇਰਾ-ਫੇਰੀ ਕਰਨ ’ਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਪਿਛਲੇ ਚਾਰ ਸਾਲਾਂ ਤੋਂ ਗ੍ਰਿਫ਼ਤਾਰੀਆਂ ਤੋਂ ਬਚ ਰਹੇ ਸਨ। ਇਨ੍ਹਾਂ ਮੁਲਜ਼ਮਾਂ ਦੀ ਪਛਾਣ ਸਰਕਾਰੀ ਹਾਈ ਸਕੂਲ ਤਲਵੰਡੀ ਮਾਧੋ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਮੁੱਖ ਅਧਿਆਪਕ ਗੁਰਮੇਲ ਸਿੰਘ (ਹੁਣ ਸੇਵਾਮੁਕਤ) ਅਤੇ ਕਲਰਕ ਸੁਖਵਿੰਦਰ ਸਿੰਘ (ਹੁਣ ਨੌਕਰੀ ਤੋਂ ਬਰਖ਼ਾਸਤ) ਵਜੋਂ ਹੋਈ ਹੈ। ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਤਤਕਾਲੀ ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਦੋਵਾਂ ਮੁਲਜ਼ਮਾਂ ਨੇ ਮਿਲੀਭੁਗਤ ਕਰ ਕੇ ਸਾਲ 2015 ਤੋਂ 2017 ਤੱਕ ਦੀਆਂ ਤਨਖਾਹਾਂ ’ਚ ਘਪਲਾ ਕੀਤਾ ਤੇ ਆਪਣੇ ਚਾਰ ਰਿਸ਼ਤੇਦਾਰਾਂ ਨੂੰ ਸਕੂਲ ’ਚ ਅਧਿਆਪਕਾਂ ਵਜੋਂ ਕੰਮ ਕਰਦੇ ਦਿਖਾਉਂਦਿਆਂ ਉਨ੍ਹਾਂ ਦੇ ਖਾਤਿਆਂ ’ਚ 35,81,429 ਰੁਪਏ ਮਹੀਨਾਵਾਰ ਤਨਖਾਹ ਵਜੋਂ ਜਮ੍ਹਾਂ ਕਰਵਾਏ। ਇਸ ਤੋਂ ਇਲਾਵਾ ਮੁਲਜ਼ਮ ਕਲਰਕ ਸੁਖਵਿੰਦਰ ਸਿੰਘ ਨੇ 2013 ਤੋਂ 2015 ਤੱਕ ਜ਼ਿਲਾ ਜਲੰਧਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਦੇ ਤਤਕਾਲੀ ਡਰਾਇੰਗ ਐਂਡ ਡਿਸਬਰਸਿੰਗ ਅਧਿਕਾਰੀ ਸਤਪਾਲ ਸਿੰਘ ਦੇ ਜਾਅਲੀ ਦਸਤਖ਼ਤਾਂ ਨਾਲ 86,172 ਰੁਪਏ ਵੀ ਜਮ੍ਹਾਂ ਕਰਵਾਏ ਸਨ।