Wednesday, April 23, 2025

Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ ਵਿੱਚੋਂ ਫਲਾਂ ਤੇ ਸਬਜ਼ੀਆਂ ਦਾ ਨਿਰਯਾਤ ਕਰਨ ਲਈ ਲੋੜੀਂਦੇ ਕਦਮ ਚੁੱਕਾਂਗੇ...

ਪੰਜਾਬ ਵਿੱਚੋਂ ਫਲਾਂ ਤੇ ਸਬਜ਼ੀਆਂ ਦਾ ਨਿਰਯਾਤ ਕਰਨ ਲਈ ਲੋੜੀਂਦੇ ਕਦਮ ਚੁੱਕਾਂਗੇ : ਮੋਹਿੰਦਰ ਭਗਤ


ਚੰਡੀਗੜ੍ਹ, 22 ਅਪ੍ਰੈਲ:

ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੂਬੇ ਦੀਆਂ ਫ਼ਲ ਅਤੇ ਸਬਜ਼ੀਆਂ ਨੂੰ ਵਿਦੇਸ਼ਾਂ ਵਿੱਚ ਨਿਰਯਾਤ ਕਰਨ ਅਤੇ ਬਾਗਬਾਨੀ ਹੇਠ ਰਕਬਾ ਵਧਾਉਣ ਅਤੇ ਕਿਸਾਨਾਂ ਦੀ ਆਮਦਨ ’ਚ ਵਾਧਾ ਕਰਨਾ ਦੇ ਉਦੇਸ਼ ਨਾਲ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਮੁਹਾਲੀ ਦੇ ਪੰਜਾਬ ਖੇਤੀ ਭਵਨ ਵਿਖੇ ਹੋਈ । ਇਸ ਮੀਟਿੰਗ ਵਿੱਚ ਸਕੱਤਰ ਬਾਗ਼ਬਾਨੀ ਸ੍ਰੀ ਮੁਹੰਮਦ ਤਇਅਬ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ ਅਤੇ ਏਅਰਪੋਰਟ ਅਥਾਰਟੀ ਆਫ਼ ਇੰਡੀਆ, ਪੰਜਾਬ ਮਾਰਕਫ਼ੈੱਡ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗ਼ਬਾਨੀ ਹੇਠ ਰਕਬਾ ਵਧਾਉਣ ਅਤੇ ਕਿਸਾਨਾ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਇਸੇ ਉਦੇਸ਼ ਦੀ ਪੂਰਤੀ ਲਈ ਪਾਇਲਟ ਪ੍ਰੋਜੈਕਟ ਵੱਜੋਂ ਸੂਬੇ ਦੇ 10 ਪਿੰਡਾਂ ਦੀਆਂ 5-5 ਏਕੜ ਪੰਚਾਇਤੀ ਜ਼ਮੀਨਾਂ ‘ਤੇ ਫ਼ਲਦਾਰ ਪੌਦੇ ਲਗਾਏ ਜਾਣਗੇ। ਉਨ੍ਹਾਂ ਕਿਹਾ ਪੰਚਾਇਤੀ ਜਮੀਨਾਂ ਤੋਂ ਹੋਣ ਵਾਲੀ ਆਮਦਨ ਵੀ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਪਿੰਡਾਂ ਦੇ ਵਿਕਾਸ ਤੇ ਖਰਚੀ ਜਾਵੇਗੀ।  ਮੰਤਰੀ ਵੱਲੋਂ ਇਸ ਸਬੰਧੀ ਕਾਰਵਾਈ ਜਲਦੀ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ।

ਮੰਤਰੀ ਨੇ ਪੰਜਾਬ ਦੀਆ ਫ਼ਲ ਅਤੇ ਸਬਜ਼ੀਆਂ ਨੂੰ ਨਿਰਯਾਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਕਿੰਨੂ, ਅੰਬ, ਲੀਚੀ ਵਰਗੇ ਫਲਾਂ ਅਤੇ ਬੈਂਗਣ ਅਤੇ ਭਿੰਡੀ ਵਰਗੀਆਂ ਸਬਜ਼ੀਆਂ ਦੀ ਵਿਦੇਸ਼ਾਂ ਵਿੱਚ ਬਹੁਤ ਮੰਗ ਹੈ। ਮੀਟਿੰਗ ਦੌਰਾਨ, ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ, ਅੰਮ੍ਰਿਤਸਰ ਤੋਂ ਬਾਗ਼ਬਾਨੀ ਫਸਲਾਂ ਦੇ ਨਿਰਯਾਤ ਦੀ ਸਹੂਲਤ ਲਈ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਗਿਆ। ਇਸ ਮੌਕੇ ਏਅਰਪੋਰਟ ਅਥਾਰਟੀ, ਸਟੇਸ਼ਨ ਹੈਡ ਅਜ਼ਾਦ ਸਿੰਘ ਵੱਲੋਂ ਆਪਣਾ ਪੂਰਾ ਸਮਰਥਨ ਦੇਣ ਲਈ ਕਿਹਾ।

ਸ੍ਰੀ ਮੋਹਿੰਦਰ ਭਗਤ ਨੇ ਕਿਹਾ ਪੰਜਾਬ ਦੇ ਪ੍ਰੋਸੈਸਡ ਬਾਗਬਾਨੀ ਖੇਤਰ ਵਿੱਚ ਵੀ ਬਹੁਤ ਸੰਭਾਵਨਾਵਾਂ ਹਨ । ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਦਾਖਲ ਹੋ ਕੇ ਅਸੀਂ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਧਾ ਸਕਦੇ ਹਾਂ ਸਗੋਂ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰ ਸਕਦੇ ਹਾਂ।  ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੀ ਭੂਗੋਲਿਕ ਸਥਿਤੀ ਅਤੇ ਵਾਤਾਵਰਣ ਬਾਗ਼ਬਾਨੀ ਲਈ ਬਹੁਤ ਢੁਕਵਾਂ ਹੈ ਅਤੇ ਇਥੇ ਅਸੀਂ ਉਨ੍ਹਾਂ ਚੀਜ਼ਾਂ ਦੀ ਖੇਤੀ ਕਰ ਸਕਦੇ ਹਾਂ ਜਿਨ੍ਹਾਂ ਦੀ ਮੰਗ ਯੂਰਪ ਅਤੇ ਹੋਰ ਮੁਲਕਾਂ ਵਿੱਚ ਬਹੁਤ ਜ਼ਿਆਦਾ ਹੈ।

ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਪੰਜਾਬ ਮਾਰਕਫੈਡ ਦੇ ਚੀਫ ਮੈਨੇਜ਼ਰ ਜਸਵਿੰਦਰ ਸਿੰਘ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਸੀਈਓ ਰਣਬੀਰ ਸਿੰਘ,  ਸੁਪਰਡੰਟ ਇੰਜੀਨੀਅਰ ਪੰਚਾਇਤੀ ਰਾਜ ਸੰਦੀਪ ਸੀਧਰ, ਡਿਪਟੀ ਡਾਇਰੈਕਟਰ ਬਗ਼ਬਾਨੀ ਗੁਰਮੇਲ ਸਿੰਘ, ਦਲਵੀਰ ਸਿੰਘ ਵਿਸ਼ੇਸ ਤੌਰ ‘ਤੇ ਹਾਜ਼ਰ ਸਨ।