Become a member

Get the best offers and updates relating to Liberty Case News.

― Advertisement ―

spot_img
spot_img
HomeBig Newsਬੇਕਾਬੂ ਹੋ ਪਲਟੀ ਬਿਹਾਰ ਤੋਂ ਵਾਰਾਣਸੀ ਜਾ ਰਹੀ ਡਬਲ-ਡੈਕਰ ਬੱਸ, 40 ਤੋਂ...

ਬੇਕਾਬੂ ਹੋ ਪਲਟੀ ਬਿਹਾਰ ਤੋਂ ਵਾਰਾਣਸੀ ਜਾ ਰਹੀ ਡਬਲ-ਡੈਕਰ ਬੱਸ, 40 ਤੋਂ ਵੱਧ ਸਵਾਰੀਆਂ ਸਨ ਸਵਾਰ

ਮਾਊ  ਬਿਹਾਰ ਤੋਂ ਵਾਰਾਣਸੀ ਜਾ ਰਹੀ ਇੱਕ ਡਬਲ-ਡੈਕਰ ਬੱਸ ਬੁੱਧਵਾਰ ਸਵੇਰੇ ਮਾਊ ਜ਼ਿਲ੍ਹੇ ਦੇ ਮੁਰਲੀ ​​ਢਾਬਾ ਨੇੜੇ ਅਚਾਨਕ ਕੰਟਰੋਲ ਗੁਆ ਬੈਠੀ ਅਤੇ ਸੜਕ ਕਿਨਾਰੇ ਪਲਟ ਗਈ। ਇਸ ਹਾਦਸੇ ਵਿੱਚ ਬੱਚਿਆਂ ਸਮੇਤ 14 ਯਾਤਰੀ ਗੰਭੀਰ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਐਂਬੂਲੈਂਸ ਅਤੇ ਪੁਲਸ ਦੀ ਮਦਦ ਨਾਲ ਸਾਰੇ ਜ਼ਖਮੀਆਂ ਨੂੰ ਮਾਊ ਦੇ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਇਸ ਸਾਰੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸਿਟੀ ਪੁਲਸ ਸਰਕਲ ਅਫਸਰ ਅੰਜਨੀ ਕੁਮਾਰ ਪਾਂਡੇ ਨੇ ਕਿਹਾ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਬਿਹਾਰ ਤੋਂ ਰਵਾਨਾ ਹੋਈ ਸੀ। ਹੋ ਸਕਦਾ ਹੈ ਕਿ ਇਹ ਹਾਦਸਾ ਰਸਤੇ ਵਿੱਚ ਡਰਾਈਵਰ ਦੇ ਸੌਣ ਕਾਰਨ ਹੋਇਆ ਹੋਵੇ। ਉਨ੍ਹਾਂ ਕਿਹਾ ਕਿ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਭੇਜਿਆ ਗਿਆ ਹੈ। ਪੁਲਸ ਅਨੁਸਾਰ, ਬੱਸ ਵਿੱਚ 40 ਤੋਂ ਵੱਧ ਯਾਤਰੀ ਸਨ। ਜ਼ਿਲ੍ਹਾ ਹਸਪਤਾਲ ਦੇ ਡਾਕਟਰ ਪ੍ਰਦੀਪ ਯਾਦਵ ਨੇ ਦੱਸਿਆ ਕਿ ਬੱਸ ਪਲਟਣ ਦੀ ਸੂਚਨਾ ਮਿਲਣ ਤੋਂ ਬਾਅਦ 14 ਜ਼ਖਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਤਿੰਨ ਯਾਤਰੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।