ਮਹਿੰਦਰਗੜ੍ਹ- ਚੋਰੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ ਪਰ ਦੋਸ਼ੀ ਪੁਲਸ ਦੀ ਗ੍ਰਿਫਤ ਤੋਂ ਦੂਰ ਹਨ। ਤਾਜ਼ਾ ਮਾਮਲਾ ਹਰਿਆਣਾ ਦੇ ਮਹਿੰਦਰਗੜ੍ਹ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਕਰਿਆਨੇ ਦਾ ਸਟੋਰ ਹੈ। ਸਟੋਰ ਵਿਚ ਤਿੰਨ ਬਦਮਾਸ਼ ਚੋਰਾਂ ਨੇ ਮਹਿਜ 9 ਸਕਿੰਟਾਂ ਵਿਚ ਸਟੋਰ ਵਿਚੋਂ ਨਕਦੀ ਚੋਰੀ ਕਰ ਲਈ ਅਤੇ ਫਰਾਰ ਹੋ ਗਏ। ਪੀੜਤ ਦੁਕਾਨਦਾਰ ਨੇ ਤੁਰੰਤ ਥਾਣੇ ਜਾ ਕੇ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।