Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeINDIAਹਿੰਦੂ ਚਿਹਰੇ ਨੂੰ ਮਿਲ ਸਕਦੀ ਹੈ ਪਟਿਆਲਾ ਨਗਰ ਨਿਗਮ ਦੀ ਅਗਵਾਈ

ਹਿੰਦੂ ਚਿਹਰੇ ਨੂੰ ਮਿਲ ਸਕਦੀ ਹੈ ਪਟਿਆਲਾ ਨਗਰ ਨਿਗਮ ਦੀ ਅਗਵਾਈ

ਆਮ ਆਦਮੀ ਪਾਰਟੀ ਨੇ ਇਕ ਨਵਾਂ ਇਤਿਹਾਸ ਰਚਦੇ ਹੋਏ ਸਾਬਕਾ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਦੀ ਨਗਰ ਨਿਗਮ ’ਤੇ ਵੱਡੇ ਬਹੁਮਤ ਨਾਲ ਕਬਜ਼ਾ ਕਰ ਲਿਆ ਹੈ, ਜਿਥੇ ਪੰਜਾਬ ਦੇ ਹੋਰਨਾਂ ਸ਼ਹਿਰਾਂ ਵਿਚ ਪਾਰਟੀ ਨੂੰ ਆਪਣਾ ਮੇਅਰ ਬਣਾਉਣ ਲਈ ਮੁਸ਼ੱਕਤ ਕਰਨੀ ਪੈ ਰਹੀ ਹੈ, ਉਥੇ ਹੀ ਪਟਿਆਲਾ ਵਿਚ ਪਾਰਟੀ ਕੋਲ ਬਹੁਤ ਵੱਡਾ ਜਨਆਦੇਸ਼ ਆਇਆ ਹੈ। ਸੂਤਰਾਂ ਅਨੁਸਾਰ ਪਟਿਆਲਾ ਸ਼ਹਿਰ ਦੀ ਧਾਰਮਿਕ, ਸਮਾਜਿਕ ਬਣਤਰ ਅਤੇ ਪੁਰਾਣੇ ਇਤਿਹਾਸ ਨੂੰ ਦੇਖਦੇ ਹੋਏ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਬਣਾਉਣ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ ਪਾਠਕ, ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਪਟਿਆਲਾ ਦੇ ਪੁਰਾਣੇ ਵਲੰਟੀਅਰਾਂ ਅਤੇ ਨਵੇਂ ਚੁਣੇ ਗਏ ਕੌਂਸਲਰਾਂ ਨਾਲ ਮੁਲਾਕਾਤਾਂ ਵੀ ਕਰ ਲਈਆਂ ਹਨ।

ਸੂਤਰਾਂ ਅਨੁਸਾਰ ਪਟਿਆਲਾ ਦੇ ਪੁਰਾਣੇ ਇਤਿਹਾਸ ਅਤੇ ਸਮਾਜਿਕ ਅਤੇ ਧਾਰਮਿਕ ਬਣਤਰ ਨੂੰ ਦੇਖਦੇ ਹੋਏ ਪਾਰਟੀ ਸ਼ਹਿਰ ਦਾ ਮੇਅਰ ਕਿਸੇ ਹਿੰਦੂ ਚਿਹਰੇ ਨੂੰ ਬਣਾਉਣਾ ਚਾਹੁੰਦੀ ਹੈ, ਇਸ ਲਈ ਪਾਰਟੀ ਕੋਲ ਟਕਸਾਲੀ ਵਲੰਟੀਅਰ ਕੁੰਦਨ ਗੋਗੀਆ, ਜ਼ਿਲਾ ਸ਼ਹਿਰੀ ਪ੍ਰਧਾਨ ਤਜਿੰਦਰ ਮਹਿਤਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਏ ਪਟਿਆਲਾ ਦੇ ਵੱਡੇ ਸਮਾਜ ਸੇਵੀ ਪਰਿਵਾਰ ਨਾਲ ਸਬੰਧਤ ਹਰਪਾਲ ਜੁਨੇਜਾ ਮੇਅਰ ਲਈ ਮਜ਼ਬੂਤ ਉਮੀਦਵਾਰ ਹਨ।

 

ਹਰਪਾਲ ਜੁਨੇਜਾ ਅਕਾਲੀ ਦਲ ਦੀ ਟਿਕਟ ’ਤੇ ਪਟਿਆਲਾ ਸ਼ਹਿਰ ਤੋਂ ਵਿਧਾਇਕ ਦੀ ਚੋਣ ਵੀ ਲੜ ਚੁੱਕੇ ਹਨ। ਉਨ੍ਹਾਂ ਦੇ ਪਿਤਾ ਭਗਵਾਨ ਦਾਸ ਜੁਨੇਜਾ ਪਿਛਲੇ 40 ਸਾਲਾਂ ਤੋਂ ਪਟਿਆਲਾ ਸ਼ਹਿਰ ਵਿਚ ਸਮਾਜ ਸੇਵਾ ਦੇ ਵੱਡੇ ਕਾਰਜ ਕਰਦੇ ਆ ਰਹੇ ਹਨ। ਸੂਤਰਾਂ ਅਨੁਸਾਰ ਪਾਰਟੀ 2014 ਤੋਂ ਹੀ ਜੁਨੇਜਾ ਪਰਿਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨਾ ਚਾਹੁੰਦੀ ਸੀ ਅਤੇ ਹੁਣ ਇਹ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ ਹੈ। ਅਜਿਹੇ ਵਿਚ ਸ਼ਹਿਰ ਵਿਚ ਚਰਚਾ ਹੈ ਕਿ ਹਰਪਾਲ ਜੁਨੇਜਾ ਮਜ਼ਬੂਤ ਉਮੀਦਵਾਰ ਹਨ।